ਆਪਣੀ ਪਾਰਟੀ ਦੀ ਸਰਕਾਰ ਤੋਂ ਨਰਾਜ਼ ਚੱਲ ਰਹੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਭਾਵੇਂ ਲੋਕਾਂ ਦੇ ਸਾਹਮਣੇ ਨਹੀਂ ਆ ਰਹੇ ਹਨ ਪਰ ਸ਼ੋ਼ਸਲ ਮੀਡੀਆ ਰਾਹੀਂ ਰੋਜ਼ਾਨਾ ਆਪਣੀਆਂ ਸਲਾਹਾਂ ਤੇ ਵਿਚਾਰ ਸਾਂਝੇ ਕਰ ਰਹੇ ਹਨ। ਨਵਜੋਤ ਸਿੱਧੂ ਨੇ ਬੁੱਧਵਾਰ ਨੂੰ 6 ਨੁਕਤਿਆਂ ਵਾਲਾ ਟਵੀਟ ਕਰਦਿਆਂ ਬਾਦਲਾਂ ਤੇ ਕੇਜਰੀਵਾਲ ਦੇ ਦਿੱਲੀ ਮਾਡਲ ’ਤੇ ਨਿਸ਼ਾਨੇ ‘ਤੇ ਲਿਆ ਹੈ।